ਸੂਬਾ ਸਰਕਾਰ ਦੀ ਰਾਵਣ ਰੂਪੀ ਅਰਥੀ ਸਾੜੀ

ਤਰਨ ਤਾਰਨ-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅੰਦਰ ਠੇਕਾ ਆਧਾਰ ’ਤੇ ਕੰਮ ਕਰਦੇ ਆਊਟਸੋਰਸ ਅਤੇ ਇਨਲਿਸਮੈਂਟ ਕਾਮਿਆਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਅੱਜ ਦਸਹਿਰੇ ਦੇ ਦਿਨ ਸ਼ਹਿਰ ਅੰਦਰ ਰੋਸ ਮਾਰਚ ਕਰਕੇ ਸੂਬਾ ਸਰਕਾਰ ਦੀ ਰਾਵਣ ਰੂਪੀ ਅਰਥੀ ਸਾੜੀ ਗਈ| ਇਸ ਮੌਕੇ ਸੰਘਰਸ਼ ਕਰਦੀ ਜਥੇਬੰਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਗੁਰਵਿੰਦਰ ਸਿੰਘ ਬਾਠ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਦੋਬੁਰਜੀ, ਕੁਲਦੀਪ ਸਿੰਘ ਸਮੇਤ ਹੋਰਨਾਂ ਨੇ ਸੰਬੋਧਨ ਕੀਤਾ| ਬੁਲਾਰਿਆਂ ਨੇ ਕਿਹਾ ਕਿ ਉਹ ਬੀਤੇ ਕਈ ਸਾਲਾਂ ਤੋਂ ਵਿਭਾਗ ਅੰਦਰ ਨਿਗੂਣੇ ਭੱਤਿਆਂ ’ਤੇ ਕੰਮ ਕਰਦੇ ਆ ਰਹੇ ਹਨ ਪਰ ਸਰਕਾਰ ਨੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਕੋਈ ਨੀਤੀ ਤੱਕ ਵੀ ਤਿਆਰ ਨਹੀਂ ਕੀਤੀ ਗਈ| ਇਨ੍ਹਾਂ ਆਗੂਆਂ ਨੇ ਕਿਹਾ ਕਿ ਜਥੇਬੰਦੀ ਆਪਣੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ਮਨਵਾਉਣ ਲਈ 7 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਸ਼ਹਿਰ ਧੂਰੀ ਵਿੱਚ ਜਥੇਬੰਦੀ ਵੱਲੋਂ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋਣਗੇ| ਆਗੂਆਂ ਨੇ ਪਿੰਡਾਂ ਅੰਦਰ ਪਹਿਲਾਂ ਵਾਲੀ ਜਲ ਸਪਲਾਈ ਸਕੀਮ ਬਹਾਲ ਰੱਖੇ ਜਾਣ ਦੀ ਵੀ ਮੰਗ ਕੀਤੀ।