ਦਿੱਲੀ ਤੋਂ ਊਨਾ ਵਿਚਾਲੇ ਚੱਲਣ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਸ੍ਰੀ ਆਨੰਦਪੁਰ ਸਾਹਿਬ ਵੀ ਰੁਕੇਗੀ

ਮੋਦੀ ਵੀਰਵਾਰ ਨੂੰ ਰਵਾਨਾ ਕਰਨਗੇ ਰੇਲਗੱਡੀ
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ‘ਚ ਚੌਥੀ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਸਕਦੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਗੱਡੀ ਦਿੱਲੀ ਤੋਂ ਊਨਾ ਦੇ ਅੰਬ ਅੰਦੌਰਾ ਰੇਲਵੇ ਸਟੇਸ਼ਨ ਤੱਕ ਚੱਲੇਗੀ। ਇਹ ਬੁੱਧਵਾਰ ਨੂੰ ਛੱਡ ਕੇ ਹਫਤੇ ਦੇ ਸਾਰੇ ਦਿਨਾਂ ‘ਤੇ ਚਲਾਇਆ ਜਾਵੇਗਾ। ਅਧਿਕਾਰੀਆਂ ਮੁਤਾਬਕ ਦਿੱਲੀ ਅਤੇ ਊਨਾ ਵਿਚਾਲੇ ਚੱਲਣ ਵਾਲੀ ਵੰਦੇ ਭਾਰਤ ਐਕਸਪ੍ਰੈਸ ਅੰਬਾਲਾ, ਚੰਡੀਗੜ੍ਹ ਅਤੇ ਆਨੰਦਪੁਰ ਸਾਹਿਬ ਰੁਕੇਗੀ।