ਸ੍ਰੀਨਗਰ ਵਿਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੱਥਾ ਟੇਕਿਆ ਅਤੇ ਸੰਗਤਾਂ ਨੂੰ ਸੰਬੋਧਨ ਕੀਤਾ

ਸ੍ਰੀਨਗਰ ਵਿਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੱਥਾ ਟੇਕਿਆ ਅਤੇ ਸੰਗਤਾਂ ਨੂੰ ਸੰਬੋਧਨ ਕੀਤਾ

ਗੁਰੂ ਘਰ ਵਲੋਂ ਸਿਰੋਪਾਓ ਅਤੇ ਯਾਦਗਾਰੀ ਪਲੈਕ ਨਾਲ ਸਨਮਾਨਿਤ
ਸ੍ਰੀਨਗਰ ਵਿਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੱਥਾ ਟੇਕਿਆ ਅਤੇ ਸੰਗਤਾਂ ਨੂੰ ਸੰਬੋਧਨ ਕੀਤਾ। ਗੁਰੂ ਘਰ ਵਲੋਂ ਅਮਿਤ ਸ਼ਾਹ ਨੂੰ ਸਿਰੋਪਾਓ ਅਤੇ ਯਾਦਗਾਰੀ ਪਲੈਕ ਨਾਲ ਸਨਮਾਨਿਤ ਕੀਤਾ ਗਿਆ। ਸ੍ਰੀ ਅਮਿਤ ਸਾਹ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਗੁਰੂਆਂ ਦੀਆਂ ਕੁਰਬਾਨੀਆਂ ਅਤੇ ਉਨ੍ਹਾਂ ਦੇ ਉਪਦੇਸ਼ ਨਾਲ ਅੱਜ ਰਾਸ਼ਟਰ ਜਿਉਦਾ ਹੈ। ਗੁਰੂਆਂ ਨੇ ਹਮੇਸ਼ਾ ਲੋਕ ਭਲਾਈ ਅਤੇ ਸਰਬੱਤ ਦੇ ਭਲੇ ਲਈ ਪ੍ਰੇਰਿਤ ਕੀਤਾ। ਗੁਰੂ ਘਰ ਮੱਥਾ ਟੇਕਣ ਤੋਂ ਬਾਅਦ ਉਹ ਵੱਖ-ਵੱਖ ਕਮਿਊਨਿਟੀਆਂ ਦੇ ਆਗੂਆਂ ਨੂੰ ਮਿਲੇ ਅਤੇ ਉਨ੍ਹਾਂ ਨੇ ਕਸ਼ਮੀਰ ਦੀ ਉਨਤੀ ਅਤੇ ਤਰੱਕੀ ਲਈ ਗੱਲਬਾਤ ਕੀਤੀ।