ਉਪ ਰਾਸ਼ਟਰਪਤੀ ਪਰਿਵਾਰ ਸਣੇ ਦਰਬਾਰ ਸਾਹਿਬ ਨਤਮਸਤਕ ਹੋਏ ਤੇ ਲੰਗਰ ਛਕਿਆ

ਉਪ ਰਾਸ਼ਟਰਪਤੀ ਪਰਿਵਾਰ ਸਣੇ ਦਰਬਾਰ ਸਾਹਿਬ ਨਤਮਸਤਕ ਹੋਏ ਤੇ ਲੰਗਰ ਛਕਿਆ

ਉਪ ਰਾਸ਼ਟਰਪਤੀ ਕੋਲ ਪੁੱਜਾ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ, ਸ਼ੋ੍ਰਮਣੀ ਕਮੇਟੀ ਨੇ ਦਿੱਤਾ ਮੰਗ ਪੱਤਰ
ਅੰਮਿ੍ਰਤਸਰ : ਦੇਸ਼ ਦੇ ਉਪ ਰਾਸਟਰਪਤੀ ਜਗਦੀਪ ਧਨਖੜ ਨੇ ਆਪਣੇ ਪਰਿਵਾਰ ਸਮੇਤ ਅੱਜ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ ਜੀ ਆਇਆ ਕਿਹਾ ਗਿਆ। ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਮੰਗ ਪੱਤਰ ਵੀ ਉਨ੍ਹਾਂ ਨੂੰ ਸੌਂਪਿਆ। ਉਪ ਰਾਸ਼ਟਰਪਤੀ ਨੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਮੱਥਾ ਟੇਕਣ ਉਪਰੰਤ ਕੁਝ ਦੇਰ ਕੀਰਤਨ ਵੀ ਸੁਣਿਆ।
ਉਨ੍ਹਾਂ ਗੁਰੂ ਘਰ ਵਿਖੇ ਪਰਿਵਾਰ ਵੱਲੋਂ ਕੜਾਹ ਪ੍ਰਸ਼ਾਦ ਦੀ ਦੇਗ ਭੇਟ ਕੀਤੀ ਗਈ। ਇਸ ਤੋਂ ਪਹਿਲਾਂ ਉਹ ਗੁਰੂ ਰਾਮਦਾਸ ਲੰਗਰ ਘਰ ਵਿਖੇ ਗਏ ,ਜਿੱਥੇ ਉਨ੍ਹਾਂ ਨੇ ਪੰਗਤ ਵਿੱਚ ਬੈਠ ਕੇ ਆਪਣੇ ਪਰਿਵਾਰ ਨਾਲ ਪ੍ਰਸ਼ਾਦਾ ਛਕਿਆ ਅਤੇ ਬਾਅਦ ਵਿੱਚ ਜੂਠੇ ਬਰਤਨ ਸਾਫ ਕਰਨ ਦੀ ਸੇਵਾ ਵੀ ਕੀਤੀ। ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ, ਦੁਸ਼ਾਲਾ, ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ ਗਿਆ। ਇਸੇ ਤਰ੍ਹਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਦੁਸ਼ਾਲਾ ਅਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕਰਦਿਆਂ ਨੌਂ ਬੰਦੀ ਸਿੱਖਾਂ ਦੀ ਸੂਚੀ ਵੀ ਦਿੱਤੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਬੰਦੀ ਸਿੱਖ ਨਿਰਧਾਰਤ ਸਜਾਵਾਂ ਦੀ ਮਿਆਦ ਪੂਰੀ ਕਰ ਚੁੱਕੇ ਹਨ ਪਰ ਉਸ ਤੋਂ ਬਾਅਦ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਮਗਰੋਂ ਉਹ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਵਿਖੇ ਵੀ ਗਏ। ਸੁਰੱਖਿਆ ਬਲਾਂ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਸਨ, ਜਿਸ ਕਾਰਨ ਕੁਝ ਦੇਰ ਲਈ ਸ਼ਰਧਾਲੂਆਂ ਨੂੰ ਵੀ ਮੁਸ਼ਕਲ ਪੇਸ਼ ਆਈ।
ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ। ਇਸ ਦੌਰਾਨ ਐੱਸ. ਜੀ. ਪੀ. ਸੀ. ਨੇ ਉਪ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ।
ਜਗਦੀਪ ਧਨਖੜ ਦੇ ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਚ ਨਤਮਸਤਕ ਹੋਣ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਵੀ ਦਿੱਤਾ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਹੀ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੇਂਦਰ ਸਰਕਾਰ ਅੱਗੇ ਅਪੀਲ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਮਿਲਣ ਦਾ ਸਮਾਂ ਮੰਗ ਰਹੀ ਸੀ।
ਅੱਜ ਦੇਸ਼ ਦੇ ਉਪ-ਰਾਸਟਰਪਤੀ ਜਗਦੀਪ ਧਨਖੜ ਅੰਮਿ੍ਰਤਸਰ ਪਹੁੰਚੇ ਅਤੇ ਉਨ੍ਹਾਂ ਨਾਲ ਮਿਲਣ ਦਾ ਸਮਾਂ ਮਿਲਿਆ। ਇਸ ਦੌਰਾਨ ਉਨ੍ਹਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਦਿੱਤਾ ਗਿਆ ਹੈ। ਧਾਮੀ ਨੇ ਦੱਸਿਆ ਕਿ ਉਪ ਰਾਸਟਰਪਤੀ ਜਗਦੀਪ ਧਨਖੜ ਨੇ ਵਿਸ਼ਵਾਸ ਦੁਆਇਆ ਕਿ ਉਹ ਇਸ ਸਬੰਧੀ ਵਿਚਾਰ ਜ਼ਰੂਰ ਕਰਨਗੇ।