ਕੈਨੇਡਾ ਦੇ ਹਾਈ ਕਮਿਸ਼ਨਰ ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ

ਕੈਨੇਡਾ ਦੇ ਹਾਈ ਕਮਿਸ਼ਨਰ ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ

ਨਵੀਂ ਦਿੱਲੀ- ਕੈਨੇਡਾ ਦੇ ਭਾਰਤ ਵਿਚ ਹਾਈ ਕਮਿਸ਼ਨਰ ਕੈਮਰੋਨ ਮੈਕੇਅ ਤੇ ਕੈਨੇਡਾ ਹਾਈ ਕਮਿਸ਼ਨ ਦੇ ਹੋਰ ਅਧਿਕਾਰੀ ਅੱਜ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਮੇਟੀ ਦੀ ਟੀਮ ਨੇ ਉਨ੍ਹਾਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਤ ਕੀਤਾ। ਹਾਈ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੂੰ ਇਥੇ ਆ ਕੇ ਬਹੁਤ ਖੁਸ਼ੀ ਮਿਲੀ ਹੈ ਤੇ ਉਹ ਫਿਰ ਇਥੇ ਨਤਮਸਤਕ ਹੋਣ ਆਉਣਗੇ। ਉਨ੍ਹਾਂ ਕਿਹਾ ਕਿ ਕੈਨੇਡਾ ਵਿਚ ਸਿੱਖਾਂ ਦਾ ਬਹੁਤ ਵੱਡਾ ਯੋਗਦਾਨ ਹੈ ਤੇ ਸਿੱਖ ਤੇ ਹੋਰ ਕੌਮਾਂ ਦੇ ਲੋਕ ਕੈਨੇਡਾ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਕੈਨੇਡਾ ਭਾਰਤ ਦੀ ਪ੍ਰਭੂਸੱਤਾ ਤੇ ਅਖੰਡਤਾ ਦਾ ਸਨਮਾਨ ਕਰਦਾ ਹੈ।