ਹਰਜਿੰਦਰ ਧਾਮੀ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਪੁੱਜਿਆ

ਹਰਜਿੰਦਰ ਧਾਮੀ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਪੁੱਜਿਆ

ਅਟਾਰੀ: ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪਹਿਲੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਅੱਜ 19 ਮੈਂਬਰੀ ਦੂਜਾ ਜਥਾ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪੁੱਜਿਆ। ਜਾਣਕਾਰੀ ਮੁਤਾਬਿਕ ਜਥੇ ਦੇ ਪਾਕਿਸਤਾਨ ਰਵਾਨਾ ਹੋਣ ਸਮੇਂ ਕਸਟਮ ਤੇ ਇਮੀਗ੍ਰੇਸ਼ਨ ਵੱਲੋਂ ਵਿਭਾਗੀ ਪ੍ਰਕਿਰਿਆ ਮੁਕੰਮਲ ਕੀਤੀ ਗਈ। ਇਸ ਦੌਰਾਨ ਪਾਕਿਸਤਾਨ ਲਈ ਰਵਾਨਾ ਹੋਣ ਤੋਂ ਪਹਿਲਾਂ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਜਥੇਦਾਰ ਰਾਜਿੰਦਰ ਸਿੰਘ ਮਹਿਤਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਸ੍ਰੀ ਪੰਜਾ ਸਾਹਿਬ ਸ਼ਹੀਦੀ ਸਾਕਾ ਸ਼ਤਾਬਦੀ ਸਮਾਗਮ  ਵਿੱਚ ਸ਼ਿਰਕਤ ਕਰਨ ਲਈ ਪਾਕਿਸਤਾਨ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਉਪਰੰਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿਖੇ ਨਤਮਸਤਕ ਹੋਣਗੇ।