ਕਾਂਗਰਸ ਨੇ ਸਰਦਾਰ ਪਟੇਲ ਦਾ ਅਪਮਾਨ ਕਰਨ ’ਚ ਕੋਈ ਕਸਰ ਨਹੀਂ ਛੱਡੀ: ਸ਼ਾਹ

ਕਾਂਗਰਸ ਨੇ ਸਰਦਾਰ ਪਟੇਲ ਦਾ ਅਪਮਾਨ ਕਰਨ ’ਚ ਕੋਈ ਕਸਰ ਨਹੀਂ ਛੱਡੀ: ਸ਼ਾਹ

ਖੰਭਾਤ (ਗੁਜਰਾਤ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਦੋਸ਼ ਲਾਇਆ ਕਿ ਕਾਂਗਰਸ ਨੇ ਸਰਦਾਰ ਵੱਲਭਭਾਈ ਪਟੇਲ ਦਾ ਅਪਮਾਨ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਅਤੇ ਉਸ ਨੇ ਹੁਣ ਗੁਜਰਾਤ ਚੋਣਾਂ ਦੇ ਮੱਦੇਨਜ਼ਰ ਪਟੇਲ ਦੀ ਪ੍ਰਸ਼ੰਸਾ ਕਰਨੀ ਸ਼ੁਰੂ ਕਰ ਦਿੱਤੀ ਹੈ। ਗੁਜਰਾਤ ਦੇ ਆਨੰਦ ਜ਼ਿਲ੍ਹੇ ਦੇ ਖੰਭਾਤ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਪਟੇਲ ਦੀਆਂ ਅੰਤਿਮ ਰਸਮਾਂ ਵੀ ਸਾਦੇ ਢੰਗ ਨਾਲ ਨਿਭਾਈਆਂ ਗਈਆਂ ਸਨ। ਸ਼ਾਹ ਨੇ ਕਿਹਾ, ‘‘ਮੈਨੂੰ ਹੈਰਾਨੀ ਹੋ ਰਹੀ ਹੈ ਕਿ ਕਾਂਗਰਸ ਹੁਣ ਸਰਦਾਰ ਪਟੇਲ ਦੀ ਪ੍ਰਸ਼ੰਸਾ ਕਰ ਰਹੀ ਹੈ। ਮੈਂ ਬਚਪਨ ਤੋਂ ਹੁਣ ਤੱਕ ਕਦੇ ਕਿਸੇ ਕਾਂਗਰਸੀ ਆਗੂ ਨੂੰ ਪਟੇਲ ਬਾਰੇ ਗੱਲ ਕਰਦਿਆਂ ਨਹੀਂ ਸੁਣਿਆਂ।’’