ਪ੍ਰਧਾਨ ਮੰਤਰੀ ਮੋਦੀ ਵੱਲੋਂ ਗੁਰੂ ਤੇਗ ਬਹਾਦਰ ਨੂੰ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਵੱਲੋਂ ਗੁਰੂ ਤੇਗ ਬਹਾਦਰ ਨੂੰ ਸ਼ਰਧਾਂਜਲੀ ਭੇਟ

ਯੂਪੀ ਦੇ ਮੁੱਖ ਮੰਤਰੀ ਯੋਗੀ ਨੇ ਵੀ ਨੌਵੇਂ ਸਿੱਖ ਗੁਰੂ ਦੀ ਸ਼ਹਾਦਤ ਨੂੰ ਕੀਤਾ ਸਿਜਦਾ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਿੱਖਾਂ ਦੇ ਨੌਵੇਂ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਨੇ ਅੱਤਿਆਚਾਰ ਤੇ ਅਨਿਆਂ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਸੀ, ਤੇ ਉਨ੍ਹਾਂ ਦੀਆਂ ਸਿੱਖਿਆਵਾਂ ਦੇਸ਼ਵਾਸੀਆਂ ਨੂੰ ਪ੍ਰੇਰਿਤ ਕਰਦੀਆਂ ਰਹਿੰਦੀਆਂ ਹਨ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ‘ਮੈਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਦਿੰਦਾ ਹਾਂ। ਉਹ ਸਾਰੇ ਸੰਸਾਰ ਵਿਚ ਆਪਣੀ ਹਿੰਮਤ ਤੇ ਆਪਣੇ ਸਿਧਾਂਤਾਂ ਅਤੇ ਆਦਰਸ਼ਾਂ ਪ੍ਰਤੀ ਅਟੁੱਟ ਵਚਨਬੱਧਤਾ ਲਈ ਜਾਣੇ ਜਾਂਦੇ ਹਨ। ਗੁਰੂ ਤੇਗ ਬਹਾਦਰ ਨੇ ਅੱਤਿਆਚਾਰ ਤੇ ਅਨਿਆਂ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਪ੍ਰੇਰਿਤ ਕਰਦੀਆਂ ਰਹਿੰਦੀਆਂ ਹਨ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵੀ ਅੱਜ ਗੁਰੂ ਤੇਗ ਬਹਾਦਰ ਨੂੰ ਸ਼ਰਧਾਂਜਲੀ ਭੇਟ ਕੀਤੀ। ਯੋਗੀ ਨੇ ਟਵੀਟ ਕੀਤਾ, ‘ਮਹਾਨ ਸੰਤ ਤੇ ‘ਹਿੰਦ ਦੀ ਚਾਦਰ’ ਗੁਰੂ ਸ੍ਰੀ ਤੇਗ਼ ਬਹਾਦਰ ਜੀ ਮਹਾਰਾਜ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ। ਆਪ ਜੀ ਅਨਿਆਂ ਤੇ ਅੱਤਿਆਚਾਰ ਖ਼ਿਲਾਫ਼ ਸੰਘਰਸ਼ ਦੇ ਮਜ਼ਬੂਤ ਚਿੰਨ੍ਹ ਹੋ। ਤੁਹਾਡਾ ਜੀਵਨ, ਧਰਮ, ਸਭਿਆਚਾਰ ਤੇ ਮਨੁੱਖਤਾ ਦੀ ਰਾਖੀ ਨੂੰ ਸਮਰਪਿਤ ਰਿਹਾ, ਜੋ ਕਿ ਸਮਾਜ ਲਈ ਵੱਡੀ ਪ੍ਰੇਰਨਾ ਹੈ। ਮੁੱਖ ਮੰਤਰੀ ਨੇ ਇਸ ਮੌਕੇ ਸਮਾਜ ਸੁਧਾਰਕ ਮਹਾਤਮਾ ਜਯੋਤੀਰਾਓ ਗੋਵਿੰਦਰਾਓ ਫੂਲੇ ਨੂੰ ਵੀ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ।