ਕੈਟਪਨ ਅਮਰਿੰਦਰ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਕੈਟਪਨ ਅਮਰਿੰਦਰ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਪੰਜਾਬ ਦੀ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਬਾਰੇ ਜਾਣੂ ਕਰਵਾਇਆ
ਨਵੀਂ ਦਿੱਲੀ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਨਾਲ ਸੰਸਦ ਭਵਨ ਵਿੱਚ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਕਥਿਤ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਖਾਲਸਾ ਤੇ ਉਨ੍ਹਾਂ ਦੇ ਸਾਥੀਆਂ ਦਾ ਵਧ ਰਿਹਾ ਪ੍ਰਭਾਵ ਚਿੰਤਾ ਦਾ ਵਿਸ਼ਾ ਹੈ। ਕੈਪਟਨ ਨੇ ਆਖਿਆ ਕਿ ਉਹ ਆਪਣੀ ਸਰਜਰੀ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਨਹੀਂ ਮਿਲੇ ਸਨ, ਇਸ ਲਈ ਉਹ ਉਨ੍ਹਾਂ ਨੂੰ ਮਿਲਣ ਆਏ ਹਨ ਅਤੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਕੋਲੋਂ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਜਾਣਕਾਰੀ ਹਾਸਲ ਕੀਤੀ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਉਹ ਪਿਛਲੇ 53 ਸਾਲ ਤੋਂ ਸਿਆਸਤ ਵਿੱਚ ਹਨ ਅਤੇ ਉਨ੍ਹਾਂ ਇਹ ਵੀ ਆਖਿਆ ਕਿ ਕਿਵੇਂ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਮੇਂ ਪੰਜਾਬ ਦੇ ਹਾਲਾਤ ਖ਼ਰਾਬ ਹੋ ਗਏ ਸਨ। ਉਨ੍ਹਾਂ ਆਖਿਆ ਕਿ ਪੰਜਾਬ ਉਸੇ ਰਾਹ ’ਤੇ ਤੁਰਦਾ ਜਾਪ ਰਿਹਾ ਹੈ। ਹਾਲਾਂਕਿ ਉਨ੍ਹਾਂ ਆਖਿਆ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ ਨਾ ਕਿ ਕੇਂਦਰ ਦੀ। ਪੰਜਾਬ ਵਿਚ ਇਸ ਵੇਲੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਰਾਜ ਵਿਚ ਬਾਹਰੋਂ ਹਥਿਆਰ ਆ ਰਹੇ ਹਨ ਅਤੇ ਹਾਲ ਹੀ ਵਿੱਚ ਅੰਮ੍ਰਿਤਸਰ ਸਿੰਘ ਦੇ ਸਮਰਥਕਾਂ ਵੱਲੋਂ ਗੁਰੂ ਘਰ ਵਿੱਚ ਕੀਤੀ ਗਈ ਭੰਨ੍ਹਤੋੜ ਦਾ ਮਾਮਲਾ ਵੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਹਾਲਤ ਵਿਗੜਦੇ ਜਾ ਰਹੇ ਹਨ।