ਮੋਦੀ ਵੱਲੋਂ ਸਰਦਾਰ ਪਟੇਲ ਦੀ ਬਰਸੀ ਮੌਕੇ ਸ਼ਰਧਾਂਜਲੀਆਂ

ਮੋਦੀ ਵੱਲੋਂ ਸਰਦਾਰ ਪਟੇਲ ਦੀ ਬਰਸੀ ਮੌਕੇ ਸ਼ਰਧਾਂਜਲੀਆਂ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰਦਾਰ ਵੱਲਭਭਾਈ ਪਟੇਲ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਭਾਰਤ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ। ਮੋਦੀ ਨੇ ਟਵੀਟ ਕੀਤਾ, ‘‘ਸਰਦਾਰ ਪਟੇਲ ਦੀ ਬਰਸੀ ’ਤੇ ਮੈਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਅਤੇ ਉਨ੍ਹਾਂ ਵੱਲੋਂ ਭਾਰਤ ਨਿਰਮਾਣ ਲਈ ਪਾਏ ਯੋਗਦਾਨ, ਖਾਸਕਰ ਸਾਡੇ ਦੇਸ਼ ਨੂੰ ਇਕਜੁੱਟ ਕਰਨ ਅਤੇ ਸਰਬਪੱਖੀ ਵਿਕਾਸ ਲਈ ਪ੍ਰੇਰਨਾ ਨੂੰ ਯਾਦ ਕਰਦਾ ਹਾਂ।’’ ਦੱਸਣਯੋਗ ਹੈ ਕਿ ਸੈਂਕੜੇ ਹੀ ਰਿਆਸਤਾਂ ਨੂੰ ਮਿਲਾ ਕੇ ਇੱਕ ਦੇਸ਼ ਬਣਾਉਣ ਦਾ ਸਿਹਰਾ ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਪਟੇਲ ਨੂੰ ਦਿੱਤਾ ਜਾਂਦਾ ਹੈ। ਉਨ੍ਹਾਂ ਦਾ ਦੇਹਾਂਤ 15 ਦਸੰਬਰ 1950 ਨੂੰ ਹੋਇਆ ਸੀ।