ਨਿਹੰਗ ਸਿੰਘਾਂ ਨੇ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਮਹੱਲਾ ਸਜਾਇਆ

ਨਿਹੰਗ ਸਿੰਘਾਂ ਨੇ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਮਹੱਲਾ ਸਜਾਇਆ

ਚਮਕੌਰ ਸਾਹਿਬ- ਸ਼੍ਰੋਮਣੀ ਅਕਾਲੀ ਪੰਥ ਬੁੱਢਾ ਦਲ ਦੇ ਨਿਹੰਗ ਸਿੰਘਾਂ ਵੱਲੋਂ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਹੇਠ ਗੁਰਦੁਆਰਾ ਰਣਜੀਤਗੜ੍ਹ ਸਾਹਿਬ ਤੋਂ ਮਹੱਲਾ ਸਜਾਇਆ ਗਿਆ। ਇਹ ਮਹੱਲਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਤਾੜੀ ਸਾਹਿਬ ਨਤਮਸਤਕ ਹੁੰਦਾ ਹੋਇਆ ਸਟੇਡੀਅਮ ਪੁੱਜਿਆ। ਸਟੇਡੀਅਮ ਵਿੱਚ ਨਿਹੰਗ ਸਿੰਘਾਂ ਵੱਲੋਂ ਘੋੜ ਸਵਾਰੀ ਅਤੇ ਖਾਲਸਾਈ ਜੰਗਜੂ ਖੇਡਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਵੱਡੇ ਸਾਹਿਬਜ਼ਾਦਿਆਂ ਨੇ ਕੌਮ ਦੀ ਅਗਵਾਈ ਕਰਦਿਆਂ ਕੌਮ ਨੂੰ ਅਣਖ ਤੇ ਦਲੇਰੀ ਨਾਲ ਜਿਉਣ ਦਾ ਰਸਤਾ ਦਿਖਾਇਆ, ਜਿਸ ’ਤੇ ਅੱਜ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਲੋੜ ਹੈ।