ਸ਼ਹਾਦਤ ਨੂੰ ਸਮਰਪਿਤ ਦਸਤਾਰਾਂ ਦਾ ਲੰਗਰ ਲਗਾਇਆ

ਸ਼ਹਾਦਤ ਨੂੰ ਸਮਰਪਿਤ ਦਸਤਾਰਾਂ ਦਾ ਲੰਗਰ ਲਗਾਇਆ

ਸ੍ਰੀ ਫ਼ਤਹਿਗੜ੍ਹ ਸਾਹਿਬ- ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਸਭਾ ਦੌਰਾਨ ਦਸਤਾਰਾਂ ਦਾ ਲੰਗਰ ਲਗਾਇਆ ਗਿਆ। ਇੱਥੇ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਦੋਰਾਹਾ ਵੱਲੋਂ ਸ਼ੁਰੂ ਕੀਤੀ ਗਈ ਇਸ ਸੇਵਾ ਦੌਰਾਨ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਸ਼ਿਰਕਤ ਕਰਦਿਆਂ ਇਸ ਕਾਰਜ ਦੀ ਸ਼ਲਾਘਾ ਕੀਤੀ। ਹਰਭਜਨ ਸਿੰਘ ਦੋਰਾਹਾ ਤੇ ਜਗਜੀਤ ਸਿੰਘ ਦੋਰਾਹਾ ਨੇ ਦੱਸਿਆ ਕਿ ਅੱਜ 350 ਦਸਤਾਰਾਂ ਵੰਡੀਆਂ ਗਈਆਂ ਤੇ 400 ਲੋੜਵੰਦ ਪਰਿਵਾਰਾਂ ਨੂੰ ਕੱਪੜੇ ਦਿੱਤੇ ਗਏ। ਇਸ ਤੋਂ ਇਲਾਵਾ ‘ਗੁਰਬਾਣੀ ਸੁਣਾਓ, ਇਨਾਮ ਪਾਓ’ ਵਿੱਚ 80 ਬੱਚਿਆਂ ਨੂੰ ਇਨਾਮ ਵੰਡੇ ਗਏ। ਲੰਗਰ ਸੇਵਾ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਦੋਰਾਹਾ, ਮਾਤਾ ਗੁਜਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੋਰਾਹਾ ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ। ਇਸ ਮੌਕੇ ਮਨਪ੍ਰੀਤ ਸਿੰਘ ਬਿਲਿੰਗ ਸੇਹ, ਦਰਬਾਰਾ ਸਿੰਘ ਰੰਧਾਵਾ, ਲਖਵੀਰ ਸਿੰਘ ਸੌਂਢਾ, ਈਸ਼ਵਰ ਸਿੰਘ, ਹਰਮਿੰਦਰ ਸਿੰਘ, ਸਰੂਪ ਸਿੰਘ, ਜੀਤ ਸਿੰਘ, ਹਰਮਿੰਦਰ ਸਿੰਘ, ਬਾਬੂ ਸਿੰਘ ਧਾਲੀਵਾਲ, ਦਲਵੀਰ ਸਿੰਘ, ਜਸਵੰਤ ਸਿੰਘ, ਰਣਜੀਤ ਸਿੰਘ, ਮੇਜਰ ਸਿੰਘ, ਸਰਵਣ ਸਿੰਘ, ਪਾਲ ਸਿੰਘ, ਗੁਰਪ੍ਰੀਤ ਸਿੰਘ, ਨਿਰਮਲ ਸਿੰਘ, ਬੀਬੀ ਮਨਜੀਤ ਕੌਰ, ਜਗ ਮਨਜੋਤ ਕੌਰ ਆਦਿ ਹਾਜ਼ਰ ਸਨ।

ਮਹਿਰਾ ਪਰਿਵਾਰ ਨੇ ਦੁੱਧ ਤੇ ਖੀਰ ਦਾ ਲੰਗਰ ਲਾਇਆ

ਅਮਲੋਹ: ਮਾਤਾ ਗੁਜਰੀ ਕੌਰ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਦੀ ਸ਼ਹਾਦਤ ਅਤੇ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਸੇਵਾ ਨੂੰ ਯਾਦ ਕਰਦਿਆਂ ਅੱਜ ਪਵਨ ਕੁਮਾਰ ਵੱਲੋਂ ਮਹਿਰਾ ਪਰਿਵਾਰ ਸਮੇਤ ਮੇਨ ਬਾਜ਼ਾਰ ਅਮਲੋਹ ਵਿੱਚ ਦੁੱਧ ਅਤੇ ਖੀਰ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਦੀਪਕ, ਲਕੇਸ਼, ਤਬਿਸ਼, ਮਹਿੰਦਰਪਾਲ ਲੁਟਾਵਾ, ਅਰਵਿੰਦ ਕੁਮਾਰ, ਹੈਰੀ, ਮੰਗਾ ਅਮਲੋਹ ਤੇ ਨਰੇਸ਼ ਆਦਿ ਨੇ ਸੇਵਾ ਕੀਤੀ।