ਲਾਈਟ ਐਂਡ ਸਾਊਂਡ ਸ਼ੋਅ ‘ਜਿੰਦਾਂ ਨਿੱਕੀਆਂ’ ਦੀ ਪੇਸ਼ਕਾਰੀ

ਲਾਈਟ ਐਂਡ ਸਾਊਂਡ ਸ਼ੋਅ ‘ਜਿੰਦਾਂ ਨਿੱਕੀਆਂ’ ਦੀ ਪੇਸ਼ਕਾਰੀ

ਫ਼ਤਹਿਗੜ੍ਹ ਸਾਹਿਬ: ਆਮ ਖਾਸ ਬਾਗ਼ ਸਰਹਿੰਦ ਵਿੱਚ ਸ਼ਹੀਦੀ ਸਭਾ ਨੂੰ ਮੁੱਖ ਰੱਖ ਕੇ ‘ਲਾਈਟ ਐਂਡ ਸਾਊਂਡ’ ਸ਼ੋਅ ‘ਜਿੰਦਾਂ ਨਿੱਕੀਆਂ’ ਦੀ ਪੇਸ਼ਕਾਰੀ ਦੌਰਾਨ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੰਗਤ ਨੇ ਜੈਕਾਰਿਆਂ ਦੀ ਗੂੰਜ ਨਾਲ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੌਰਾਨ ਸਵ: ਡਾ. ਹਰਚਰਨ ਸਿੰਘ ਲਾਟਾ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਜੀਵਨ ਉੱਪਰ ਲਿਖੇ ਨਾਟਕ ‘ਜਿੰਦਾਂ ਨਿੱਕੀਆਂ’ ਦੀ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਵਿਲੱਖਣ ਪੇਸ਼ਕਾਰੀ ਦਿੱਤੀ ਗਈ। ਇਸ ਨੂੰ ਨਿਰਮਾਤਾ ਤੇ ਨਿਰਦੇਸ਼ਕ ਹਰਬਖ਼ਸ਼ ਸਿੰਘ ਲਾਟਾ ਵੱਲੋਂ ਨਿਰਦੇਸ਼ਿਤ ਕੀਤਾ ਗਿਆ। ਸ਼ੋਅ ਦਾ ਵੱਡੀ ਗਿਣਤੀ ਵਿੱਚ ਸੰਗਤ ਨੇ ਆਨੰਦ ਮਾਣਿਆ।