ਫਤਹਿਗੜ੍ਹ ਸਾਹਿਬ ਦੀਆਂ ਸੰਗਤਾਂ ਵਲੋਂ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਪਵਿੱਤਰ ਯਾਦ ’ਚ ਨਗਰ ਕੀਰਤਨ

ਫਤਹਿਗੜ੍ਹ ਸਾਹਿਬ ਦੀਆਂ ਸੰਗਤਾਂ ਵਲੋਂ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਪਵਿੱਤਰ ਯਾਦ ’ਚ ਨਗਰ ਕੀਰਤਨ

ਮਾਤਾ ਪਿਤਾ ਪੁੱਤ ਵਾਰਕੇ, ਕਹਿੰਦਾ ਭਾਣਾ ਮਿੱਠਾ ਵਹਿਗੁਰੂ ਤੇਰਾ ਵੇ ਸਰਬੰਸ ਦਾਨੀਆ ਵੇ ਦੇਣਾ ਕੌਣ ਦੇਵੇਗਾ ਤੇਰਾ

ਸੇਵਾ ਸਿਮਰਨ ਤੇ ਸ਼ਰਧਾ ਨਾਲ ਲਸਾਨੀ ਸ਼ਹਾਦਤਾਂ ਨੂੰ ਦਿੱਤੀ ਗਈ ਸ਼ਰਧਾਜਲੀ
ਸੈਨਹੋਜੇ ਕੈਲੀਫੋਰਨੀਆ : ਗੁਰਦੁਆਰਾ ਸਾਹਿਬ ਸੈਨਹੋਜੇ ਵਿਖੇ ਸ੍ਰੀ ਫਤਹਿਗੜ੍ਹ ਸਾਹਿਬ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਹਰ ਸਾਲ ਦੀ ਤਰ੍ਹਾਂ ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਅਤੇ ਸੈਨਹੋਜੇ ਸ਼ਹਿਰ ਅਤੇ ਦੂਰੋਂ-ਦੂਰੋਂ ਸੰਗਤਾਂ ਨੇ ਪਹੁੰਚ ਕੇ ਹਾਜ਼ਰੀ ਭਰੀ ਅਤੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਕੀਤੀ। 23, 24, 25 ਦਸੰਬਰ, ਤਿੰਨੋ ਦਿਨ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਦੇ ਪਰਵਾਹ ਚੱਲਦੇ ਰਹੇ ਅਤੇ ਐਤਵਾਰ ਨੂੰ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ। 23 ਦਸੰਬਰ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਅਤੇ ਐਤਵਾਰ ਨੂੰ ਸਵੇਰੇ ਭੋਗ ਪਾਏ ਗਏ। ਐਤਵਾਰ ਦੇ ਵਿਸ਼ੇਸ਼ ਦੀਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਥਾ ਵਾਚਕਾਂ ਨੇ ਗੁਰਬਾਣੀ ਕੀਰਤਨ, ਕਥਾ ਰਾਹੀਂ ਸੰਗਤਾਂ ਨੂੰ ਇਤਿਹਾਸ ਸਰਵਣ ਕਰਵਾਇਆ। 24 ਦਸੰਬਰ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਵਿਚ ਬੱਚਿਆਂ ਵੱਲੋਂ ਰਸਭਿੰਨਾ ਕੀਰਤਨ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ। ਗੁਰਬਾਣੀ ਦੇ ਰਸਭਿੰਨੇ ਕੀਰਤਨ ਤੋਂ ਇਲਾਵਾ, ਸੰਗਤਾਂ ਨੂੰ ਕਥਾ ਰਾਹੀਂ ਇਤਿਹਾਸ ਸਰਵਣ ਕਰਵਾਉਂਦੇ ਹੋਏ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਾਰਾ ਸਰਬੰਸ ਵਾਰ ਕੇ ਆਪਣੇ ਵਿਹੜੇ ਦੀ ਰੌਣਕ ਦੀ ਪਰਵਾਹ ਨਾ ਕਰਕੇ ਸ਼ਹਾਦਤਾਂ ਦੇ ਦਿੱਤੀਆਂ ਅਤੇ ਸਾਡੇ ਵਿਹੜੇ ਵਿਚ ਰੌਣਕਾਂ ਲਾ ਦਿੱਤੀਆਂ ਅਤੇ ਸਿੱਖ ਕੌਮ ਦਾ ਇਤਿਹਾਸ ਦੁਨੀਆਦੇ ਧਰਮਾਂ ਤੋਂ ਵੱਖਰਾ ਕਰ ਦਿੱਤਾ। ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਰਗਾ ਨਾ ਕੋਈ ਹੋਇਆ ਸੀ ਅਤੇ ਨਾ ਹੀ ਭਵਿੱਖ ਵਿਚ ਹੋਵੇਗਾ। ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਮਾਸੂਮ ਬੱਚਿਆਂ ਨੂੰ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਗਿਆ। ਉਹਨਾਂ ਧਰਮ ਦੀ ਖਾਤਰ, ਮਨੁੱਖਤਾ ਦੀ ਖਾਤਰ ਸਮੁੱਚੀ ਮਾਨਵਤਾ ਲਈ ਆਪਣੇ ਸੀਸ ਦੀ ਪਰਵਾਹ ਨਹੀਂ ਕੀਤੀ। ਦਸਾਂ ਗੁਰੂਆਂ ਦਾ ਸਫਰ ਰਬਾਬ ਤੋਂ ਸ਼ੁਰੂ ਹੋ ਕੇ, ਨਗਾਰਿਆਂ ਸ਼ਾਸ਼ਤਰਾਂ, ਧਰਮ ਯੁੱਗ, ਮਾਨਵਤਾ ਦੇ ਲਈ, ਸਰਬਤ ਦੇ ਭਲੇ ਲਈ ਸਿੰਜਿਆ ਗਿਆ। ਛੋਟੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਨੂੰ ਸਮਰਪਿਤ ਬਾਅਦ ਦੁਪਹਿਰ ਗੁਰਦੁਆਰਾ ਸਾਹਿਬ ਸੈਨਹੋਜੇ ਵਿਖੇ ਨਗਰ ਕੀਰਤਨ ਕੱਢਿਆ ਗਿਆ। ਗੁਰਦੁਆਰਾ ਸਾਹਿਬ ਦੇ ਅੰਦਰ ਸੰਗਤਾਂ ਨੂੰ ਗੁਰਬਾਣੀ, ਕੀਰਤਨ ਸ਼ਬਦ ਦਾ ਗਾਇਨ ਕਰਦਿਆਂ, ਨਾਮ ਸਿਮਰਨ ਕਰਦਿਆਂ ਨਗਰ ਕੀਰਤਨ ਦੀ ਸਮਾਪਤੀ ਕੀਤੀ। ਗੁਰਦੁਆਰਾ ਸਾਹਿਬ ਵਿਖੇ ਐਤਵਾਰ ਦੇ ਦੀਵਾਨਾਂ ਵਿਚ ਨੇ ਹਾਜ਼ਰੀ ਭਰੀ। ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਸੇਵਾ ਸੁਸਾਇਟੀ, ਬੇ-ਏਰੀਆ ਦੇ ਸਮੂਹ ਸੇਵਾਦਾਰਾਂ ਵਲੋਂ ਤਿੰਨੇ ਦਿਨ ਗੁਰੂਘਰ ਵਿਖੇ ਸੰਗਤਾਂ ਦੀ ਸੇਵਾ ਕੀਤੀ ਗਈ, ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਭੋਜਨ, ਛੋਲੇ ਭਟੂਰੇ, ਪਕੌੜੇ ਟਿੱਕੀਆਂ, ਜਲੇਬੀਆਂ ਦੇ ਲੰਗਰ ਲਗਾਏ ਗਏ। ਇਸ ਮੌਕੇ ’ਤੇ ਵਿਸ਼ੇਸ਼ ਸਿੱਖ ਪ੍ਰਦਰਸ਼ਨੀ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਦੇ ਜੀਵਨ ਸਬੰਧੀ ਲਗਾਈ ਗਈ ਗੁਰਦੁਆਰਾ ਸਾਹਿਬ ਦੇ ਸੈਕਟਰੀ ਸਾਹਿਬ ਨੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਸੇਵਾ ਸੁਸਾਇਟੀ, ਬੇ-ਏਰੀਆ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ ਸਮੂਹ ਸੰਗਤਾਂ ਅਤੇ ਸੇਵਾਦਾਰਾਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ।