ਪੁਲੀਸ ਨੇ ਕੰਝਾਵਲਾ ਮਾਮਲੇ ’ਚ 6ਵੇਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ

ਪੁਲੀਸ ਨੇ ਕੰਝਾਵਲਾ ਮਾਮਲੇ ’ਚ 6ਵੇਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ

ਨਵੀਂ ਦਿੱਲੀ- ਇਸ ਸ਼ਹਿਰ ਦੇ ਕੰਝਾਵਲਾ ਇਲਾਕੇ ਵਿੱਚ ਕਾਰ ਦੀ ਲਪੇਟ ਵਿੱਚ ਆ ਕੇ ਮੁਟਿਆਰ ਦੀ ਮੌਤ ਦੇ ਮਾਮਲੇ ਵਿੱਚ ਦਿੱਲੀ ਪੁਲੀਸ ਨੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਦੀ ਪਛਾਣ ਆਸ਼ੂਤੋਸ਼ ਵਜੋਂ ਕੀਤੀ ਹੈ। ਉਹ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਛੇਵਾਂ ਵਿਅਕਤੀ ਹੈ। ਇਸ ਮਾਮਲੇ ਵਿੱਚ ਪਹਿਲਾਂ ਗ੍ਰਿਫ਼ਤਾਰ ਕੀਤੇ ਪੰਜ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਆਸ਼ੂਤੋਸ਼ ਤੋਂ ਕਾਰ ਲਈ ਸੀ। ਵੀਰਵਾਰ ਨੂੰ ਪੁਲੀਸ ਨੇ ਕਿਹਾ ਸੀ ਕਿ ਉਹ ਦੋ ਸ਼ੱਕੀਆਂ ਦੀ ਭਾਲ ਕਰ ਰਹੀ ਹੈ, ਜੋ ਕਥਿਤ ਤੌਰ ‘ਤੇ ਪੰਜ ਮੁਲਜ਼ਮਾਂ ਨੂੰ ਬਚਾਉਣ ਵਿੱਚ ਸ਼ਾਮਲ ਸਨ। ਇਸ ਮਾਮਲੇ ਵਿੱਚ ਪੁਲੀਸ ਨੇ ਪਹਿਲਾਂ ਦੀਪਕ ਖੰਨਾ (26), ਅਮਿਤ ਖੰਨਾ (25), ਕ੍ਰਿਸ਼ਨਾ (27), ਮਿਥੁਨ (26) ਅਤੇ ਮਨੋਜ ਮਿੱਤਲ ਨੂੰ ਗ੍ਰਿਫ਼ਤਾਰ ਕੀਤਾ ਸੀ।