ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ

ਤਲਵੰਡੀ ਸਾਬੋ-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਮੌਕੇ ਪਿੰਡ ਲੇਲੇਵਾਲਾ ਦੀ ਸਮੂਹ ਸੰਗਤ ਵੱਲੋਂ ਇੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਦਸਮੇਸ਼ ਪਿਤਾ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਪਿਛਲੇ ਦੋ ਦਿਨ ਤੋਂ ਪ੍ਰਕਾਸ਼ ਸ੍ਰੀ ਆਖੰਡ ਪਾਠ ਸਾਹਿਬ ਦੇ ਅੱਜ ਪਹਿਲਾਂ ਸਵੇਰੇ ਭੋਗ ਪਾਏ ਗਏ ਤੇ ਕਥਾ ਕੀਰਤਨ ਤੋਂ ਅਰਦਾਸ ਕੀਤੀ ਗਈ। ਇਸ ਬਾਅਦ ਸੰਗਤਾਂ ਦੇ ਲੰਗਰ ਛਕਣ ਉਪਰੰਤ ਨਗਰ ਕੀਰਤਨ ਸਜਾਇਆ ਗਿਆ। ਆਰੰਭਿਕ ਅਰਦਾਸ ਕਰਕੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ਵਾਲੀ ਗੱਡੀ ਵਿੱਚ ਸੁਸ਼ੋਭਿਤ ਕੀਤਾ ਗਿਆ। ਨਗਰ ਕੀਰਤਨ ਦੀ ਸ਼ੁਰੂਆਤ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਮਹੰਤ ਬੂਟਾ ਸਿੰਘ ਅਤੇ ਮੁੱਖ ਗ੍ਰੰਥੀ ਭਾਈ ਨਾਜ਼ਮ ਸਿੰਘ ਗੋਰਾ ਨੇ ਪੰਜ ਨਿਸ਼ਾਨਚੀਆਂ ਤੇ ਪੰਜ ਪਿਆਰਿਆਂ ਨੂੰ ਸਿਰੋਪੇ ਭੇਟ ਕੀਤੇ। ਨਗਰ ਕੀਰਤਨ ਵਿੱਚ ਬਾਬਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਦੀ ਗੱਤਕਾ ਟੀਮ ਨੇ ਪਿੰ੍ਰਸੀਪਲ ਮੱਖਣ ਸਿੰਘ ਦੀ ਅਗਵਾਈ ਵਿੱਚ ਗੱਤਕੇ ਦੇ ਜ਼ੌਹਰ ਦਿਖਾਏ।