ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਨਵੀਂ ਦਿੱਲੀ- ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਸਥਿਤ ਗੁਰਦੁਆਰਾ ਸਿੰਘ ਸਭਾ ਵਿੱਚ ਕਵੀ ਦਰਬਾਰ ਕੀਤਾ ਗਿਆ, ਜਿਸ ਵਿੱਚ ਪੰਥਕ ਕਵੀਆਂ ਨੇ ਗੁਰੂ ਮਹਾਰਾਜ ਦੇ ਜੀਵਨ ਇਤਿਹਾਸ ਨਾਲ ਸਬੰਧਤ ਕਵਿਤਾਵਾਂ ਸੁਣਾਈਆਂ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਖੰਨਾ, ਧਰਮ ਪ੍ਰਚਾਰ ਮੁਖੀ ਦਲੀਪ ਸਿੰਘ ਸੇਠੀ ਅਤੇ ਹੋਰ ਕਮੇਟੀ ਮੈਂਬਰਾਂ ਵੱਲੋਂ ਕਵੀਆਂ ਦਾ ਸਨਮਾਨ ਕੀਤਾ ਗਿਆ। ਹਰਮਨਜੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੀ ਕਮੇਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ ਸਨ ਅਤੇ ਹੁਣ ਸੰਗਤਾਂ ਦੀ ਮੰਗ ‘ਤੇ ਕਵੀ ਦਰਬਾਰ ਕਰਵਾਇਆ ਗਿਆ। ਕਵੀ ਦਰਬਾਰ ਵਿੱਚ ਭਾਈ ਇੰਦਰਜੀਤ ਸਿੰਘ ਸੋਹਾਣਾ ਨੇ ਸਭ ਤੋਂ ਪਹਿਲਾਂ ਗੁਰਬਾਣੀ ਕੀਰਤਨ ਸੰਗਤਾਂ ਨੂੰ ਸਰਵਣ ਕਰਵਾਇਆ ਅਤੇ ਫਿਰ ਕਵੀਸ਼ਰ ਰਵਿੰਦਰ ਸਿੰਘ ਨੂਰ, ਡਾ: ਸੁਖਵਿੰਦਰ ਕੌਰ, ਸ਼ੁਕਰਗੁਜਰ ਜੀ, ਡਾ: ਰਾਜਵੰਤ ਕੌਰ ਰਾਜ, ਜਗਜੀਤ ਕੌਰ ਭੌਲੀ, ਗੁਰਚਰਨ ਸਿੰਘ ਚਰਨ, ਸੁਰਜੀਤ ਸਿੰਘ ਤੁਲੀ ਆਦਿ ਕਵੀਆਂ ਨੇ ਕਵਿਤਾਵਾਂ ਸੁਣਾਈਆਂ| ਗੁਰੂ ਸਾਹਿਬ ਦਾ ਜੀਵਨ ਇਤਿਹਾਸ ਪੜ੍ਹਿਆ ਗਿਆ।