ਸਿੱਖ ਫੌਜੀਆਂ ਲਈ ਵਿਸ਼ੇਸ਼ ਹੈਲਮੇਟ ਦੀ ਤਜਵੀਜ਼ ਵਾਪਸ ਲਵੇ ਕੇਂਦਰ: ਚੰਦੂਮਾਜਰਾ

ਸਿੱਖ ਫੌਜੀਆਂ ਲਈ ਵਿਸ਼ੇਸ਼ ਹੈਲਮੇਟ ਦੀ ਤਜਵੀਜ਼ ਵਾਪਸ ਲਵੇ ਕੇਂਦਰ: ਚੰਦੂਮਾਜਰਾ

ਘਨੌਰ- ਇਸ ਖੇਤਰ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਤੀਜੀ ਨਥਾਣਾ ਸਾਹਿਬ ਵਿੱਚ ਲੋਹੜੀ ਅਤੇ ਚਾਲੀ ਮੁਕਤਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਜੋੜ ਮੇਲ ਭਰਿਆ। ਇਸ ਵਿੱਚ ਵੱਡੀ ਗਿਣਤੀ ਪੁੱਜੇ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ਭਰਵੀਂ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਜਿਹੜਾ ਸਿੱਖ ਫੌਜੀਆਂ ਲਈ ਦਸਤਾਰ ਦੇ ਉਪਰ ਹੈਲਮੇਟ ਪਾਉਣ ਦੀ ਤਜਵੀਜ਼ ਲਿਆਂਦੀ ਗਈ ਹੈ। ਉਸ ਨੂੰ ਸਿੱਖ ਕੌਮ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ ਤੇ ਇਸ ਦਾ ਸਖਤ ਵਿਰੋਧ ਕਰੇਗੀ।