ਰਾਹੁਲ ਗਾਂਧੀ ਦੇ ਜਹਾਜ਼ ਨੂੰ ਵਾਰਾਨਸੀ ਹਵਾਈ ਅੱਡੇ ’ਤੇ ਉਤਰਨ ਨਾ ਦਿੱਤਾ: ਕਾਂਗਰਸ ਦਾ ਦੋਸ਼

ਰਾਹੁਲ ਗਾਂਧੀ ਦੇ ਜਹਾਜ਼ ਨੂੰ ਵਾਰਾਨਸੀ ਹਵਾਈ ਅੱਡੇ ’ਤੇ ਉਤਰਨ ਨਾ ਦਿੱਤਾ: ਕਾਂਗਰਸ ਦਾ ਦੋਸ਼

ਵਾਰਾਨਸੀ – ਕਾਂਗਰਸ ਨੇ ਦੋਸ਼ ਲਗਾਇਆ ਕਿ ਰਾਹੁਲ ਗਾਂਧੀ ਦੇ ਜਹਾਜ਼ ਨੂੰ ਦੇਰ ਰਾਤ ਵਾਰਾਨਸੀ ਹਵਾਈ ਅੱਡੇ ‘ਤੇ ਉਤਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਇਹ ਬਦਲੇ ਦੀ ਕਾਰਵਾਈ ਵਜੋਂ ਕੀਤਾ ਗਿਆ। ਕਾਂਗਰਸ ਦੇ ਸੀਨੀਅਰ ਨੇਤਾ ਅਜੈ ਰਾਏ ਨੇ ਦੋਸ਼ ਲਗਾਇਆ ਕਿ ਰਾਹੁਲ ਗਾਂਧੀ ਦੇ ਜਹਾਜ਼ ਨੇ ਆਪਣੇ ਸੰਸਦੀ ਖੇਤਰ ਵਾਇਨਾਡ ਤੋਂ ਵਾਪਸੀ ‘ਤੇ ਇੱਥੇ ਹਵਾਈ ਅੱਡੇ ‘ਤੇ ਉਤਰਨਾ ਸੀ ਪਰ ਏਅਰਪੋਰਟ ਅਥਾਰਟੀ ਨੇ ਐਨ ਮੌਕੇ ’ਤੇ ਜਹਾਜ਼ ਨੂੰ ਉਤਰਨ ਦੀ ਇਜਾਜ਼ਤ ਨਹੀਂ ਦਿੱਤੀ। ਰਾਏ ਨੇ ਕਿਹਾ ਕਿ ਉਹ ਅਤੇ ਪਾਰਟੀ ਦੇ ਹੋਰ ਨੇਤਾ ਆਪਣੇ ਨੇਤਾ ਦਾ ਸਵਾਗਤ ਕਰਨ ਲਈ ਹਵਾਈ ਅੱਡੇ ‘ਤੇ ਸਨ ਪਰ ਉਨ੍ਹਾਂ ਦੇ ਜਹਾਜ਼ ਨੂੰ ਹਵਾਈ ਅੱਡੇ ‘ਤੇ ਉਤਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਨਤੀਜੇ ਵਜੋਂ ਉਨ੍ਹਾਂ (ਗਾਂਧੀ) ਨੂੰ ਰਾਸ਼ਟਰੀ ਰਾਜਧਾਨੀ ਪਰਤਣਾ ਪਿਆ। ਰਾਏ ਨੇ ਕਿਹਾ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਗਾਂਧੀ ਮੰਗਲਵਾਰ ਨੂੰ ਪ੍ਰਯਾਗਰਾਜ ਦੇ ਕਮਲਾ ਨਹਿਰੂ ਮੈਮੋਰੀਅਲ ਹਸਪਤਾਲ ਵਿੱਚ ਸਮਾਗਮ ਲਈ ਪ੍ਰਯਾਗਰਾਜ ਆਉਣ ਵਾਲੇ ਸਨ। ਵਾਰਾਨਸੀ ਹਵਾਈ ਅੱਡੇ ਦੀ ਡਾਇਰੈਕਟਰ ਨੇ ਦੱਸਿਆ ਕਿ ਰਾਹੁਲ ਗਾਂਧੀ ਦੇ ਆਉਣ ਬਾਰੇ ਪਹਿਲਾਂ ਕੋਈ ਸੂਚਨਾ ਨਹੀਂ ਸੀ।